ਪੰਜਾਬ ’ਚ ਕੱਲ੍ਹ ਤੋਂ 18 ਤੋਂ 44 ਸਾਲ ਉਮਰ ਦੇ ਲੋਕਾਂ ਦਾ ਹੋਵੇਗਾ ਟੀਕਾਕਰਨ

103
Share

-ਪਹਿਲੇ ਗੇੜ ’ਚ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਲੱਗਣਗੇ ਟੀਕੇ
ਚੰਡੀਗੜ੍ਹ, 9 ਮਈ (ਪੰਜਾਬ ਮੇਲ)- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਦੇ ਪਹਿਲੇ ਗੇੜ ਦੇ ਟੀਕਾਕਰਨ ਦੌਰਾਨ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਕਵਰ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਇਸ ਉਮਰ ਵਰਗ ਦੇ ਟੀਕਾਕਰਨ ਲਈ ਕੋਵਿਡ-19 ਵੈਕਸੀਨ ਦੀਆਂ 1 ਲੱਖ ਖੁਰਾਕਾਂ ਮਿਲੀਆਂ ਹਨ ਤੇ ਭਲਕੇ ਸੋਮਵਾਰ ਤੋਂ ਸੂਬੇ ਵਿੱਚ ਟੀਕੇ ਲੱਗਣੇ ਸ਼ੁਰੂ ਹੋ ਜਾਣਗੇ। ਸਿੱਧੂ ਨੇ ਕਿਹਾ ਕਿ ਪਹਿਲੇ ਗੇੜ ਵਿੱਚ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਟੀਕੇ ਲਾਉਣ ਦਾ ਫੈਸਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਰਤੀ ਸੀਰਮ ਇੰਸਟੀਚਿਊਟ ਨੂੰ 30 ਲੱਖ ਤੋਂ ਵਧ ਖੁਰਾਕਾਂ ਦਾ ਆਰਡਰ ਦਿੱਤੀ ਹੈ ਤੇ ਇਨ੍ਹਾਂ ਵਿੱਚੋਂ 4.29 ਲੱਖ ਖੁਰਾਕਾਂ ਇਸ ਮਹੀਨੇ ਤੱਕ ਮਿਲ ਜਾਣਗੀਆਂ। ਸਿੱਧੂ ਨੇ ਕਿਹਾ ਕਿ 30 ਫੀਸਦ ਖੁਰਾਕਾਂ ਉਨ੍ਹਾਂ ਲੋਕਾਂ ਲਈ ਰੱਖੀਆਂ ਗਈਆਂ ਹਨ, ਜਿਨ੍ਹਾਂ ਦਾ ਆਮ ਲੋਕਾਂ ਨਾਲ ਵਧੇਰੇ ਰਾਬਤਾ ਰਹਿੰਦਾ ਹੈ। ਇਨ੍ਹਾਂ ਵਿੱਚ ਸਰਕਾਰੀ ਮੁਲਾਜ਼ਮ, ਉਸਾਰੀ ਕਾਮੇ, ਅਧਿਆਪਕ ਤੇ ਹੋਰ ਸਰਕਾਰੀ ਤੇ ਨਿੱਜੀ ਸਿੱਖਿਆ ਸੰਸਥਾਵਾਂ ਦਾ ਸਟਾਫ਼ ਸ਼ਾਮਲ ਹੈ।

Share