#PUNJAB

ਪੰਜਾਬ ‘ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਅਕਾਲੀ ਆਗੂ ਦਾ ਕਤਲ

ਹੁਸ਼ਿਆਰਪੁਰ, 12 ਜੂਨ (ਪੰਜਾਬ ਮੇਲ)- ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਮੰਨਣ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਪਿੰਦਰ ਸਿੰਘ ਦਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਹਰਪਿੰਦਰ ਸਿੰਘ ਸੋਨੂੰ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਦੱਸਿਆ ਕਿ ਪਿੰਡ ਵਿਚ ਹੀ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਅਤੇ ਇਸ ਦੌਰਾਨ ਮਾਣਯੋਗ ਅਦਾਲਤ ਵੱਲੋਂ ਸਾਡੇ ਹੱਕ ਵਿਚ ਫ਼ੈਸਲਾ ਸੁਣਾਇਆ ਗਿਆ ਸੀ ਪਰ ਫਿਰ ਵੀ ਦੂਜੀ ਧਿਰ ਜਾਣਬੁੱਝ ਕੇ ਪੰਗੇ ਲੈ ਰਹੀ ਸੀ ਅਤੇ ਇਸੇ ਦੇ ਚੱਲਦਿਆਂ ਬੀਤੀ ਰਾਤ ਹਰਪਿੰਦਰ ਸਿੰਘ ਜਦੋਂ ਘਰ ਆ ਰਹੇ ਸੀ, ਤਾਂ ਘਰ ਨੇੜੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪਰਿਵਾਰ ਨੇ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।