ਚੰਡੀਗੜ੍ਹ, 23 ਨਵੰਬਰ (ਪੰਜਾਬ ਮੇਲ)- ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਕਦੇ ਬਹੁਤ ਜ਼ਿਆਦਾ ਧੁੰਦ ਪੈ ਜਾਂਦੀ ਹੈ ਅਤੇ ਕੁੱਝ ਦਿਖਾਈ ਨਹੀਂ ਦਿੰਦਾ ਤਾਂ ਕਦੇ ਮੌਸਮ ਬਿਲਕੁਲ ਸਾਫ਼ ਹੋ ਜਾਂਦਾ ਹੈ। ਹੁਣ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਬੰਗਾਲ ਦੀ ਖਾੜੀ ‘ਚੋਂ ਉੱਠੇ ਚੱਕਰਵਾਤ ਕਾਰਨ ਪੰਜਾਬ ਦਾ ਮੌਸਮ ਵੀ ਬਦਲ ਸਕਦਾ ਹੈ ਅਤੇ ਮੀਂਹ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਬੰਗਾਲ ਦੀ ਖਾੜੀ ‘ਚ ਬਣਨ ਵਾਲੇ ਚੱਕਰਵਾਤ ਤੂਫ਼ਾਨ ਕਾਰਨ ਬਾਕੀ ਸੂਬਿਆਂ ਦੇ ਨਾਲ-ਨਾਲ ਪੰਜਾਬ ‘ਚ ਅੱਜ ਤੋਂ ਮੌਸਮ ਬਦਲ ਸਕਦਾ ਹੈ। ਇਸ ਚੱਕਰਵਾਤ ਦੇ ਅਸਰ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ, ਜਿਸ ਕਾਰਨ ਸੂਬੇ ‘ਚ ਠੰਡ ਹੋਰ ਜ਼ਿਆਦਾ ਵੱਧ ਜਾਵੇਗੀ।