ਪੰਜਾਬ ’ਚ ਪੈਰ ਪਸਾਰ ਰਹੇ ਨਵੀਂ ਕਿਸਮ ਦੇ ਕੋਰੋਨਾਵਾਇਰਸ ਨੇ ਵਧਾਈ ਚਿੰਤਾ

132
Share

-ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਲੋਕਾਂ ਦਾ ਵੱਡੇ ਪੱਧਰ ’ਤੇ ਟੀਕਾਕਰਨ ਦੀ ਅਪੀਲ
ਚੰਡੀਗੜ੍ਹ, 23 ਮਾਰਚ (ਪੰਜਾਬ ਮੇਲ)- ਪੰਜਾਬ ’ਚ ਪੈਰ ਪਸਾਰ ਰਹੇ ਨਵੀਂ ਕਿਸਮ ਦੇ ਕੋਰੋਨਾਵਾਇਰਸ ਨੇ ਸੂਬੇ ਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸੂਬਾ ਸਰਕਾਰ ਨੇ ਜਾਂਚ ਲਈ 401 ਸੈਂਪਲ ਭੇਜੇ ਸਨ। ਇਨ੍ਹਾਂ ਵਿਚੋਂ 81 ਫ਼ੀਸਦੀ ਸੈਂਪਲਾਂ ਵਿਚ ਬਰਤਾਨੀਆ ’ਚ ਫੈਲੇ ਨਵੀਂ ਕਿਸਮ ਦੇ ਕੋਵਿਡ ਦੀ ਪੁਸ਼ਟੀ ਹੋਈ ਹੈ। ਸੂਬੇ ਵਿਚ ਨਵੀਂ ਤਰ੍ਹਾਂ ਦੀ ਸਥਿਤੀ ਪੈਦਾ ਹੋਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੈਕਸੀਨ ਜ਼ਰੂਰ ਲੈਣ। ਉਹ ਇਸ ਗੱਲ ਤੋਂ ਵੀ ਚਿੰਤਤ ਹਨ ਕਿ ਨਵੀਂ ਕਿਸਮ ਦੇ ਕਰੋਨਾ ਦਾ ਸਭ ਤੋਂ ਵੱਧ ਅਸਰ ਨੌਜਵਾਨਾਂ ’ਤੇ ਹੋ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ 60 ਸਾਲ ਦੀ ਉਮਰ ਤੋਂ ਘੱਟ ਲੋਕਾਂ ਨੂੰ ਵੱਡੀ ਪੱਧਰ ’ਤੇ ਵੈਕਸੀਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਨੂੰ ਰੋਕਣ ਲਈ ਲੋਕਾਂ ਦਾ ਵੱਧ ਤੋਂ ਵੱਧ ਟੀਕਾਕਰਨ ਕਰਨ ਦੀ ਜ਼ਰੂਰਤ ਹੈ।

Share