ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ
ਮਾਨਸਾ, 14 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਦਿਆਂ ਰਾਜ ਵਿਚਲੇ ਤੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਸ ਪੱਤਰ ਅਨੁਸਾਰ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਦਫ਼ਤਰ ਖੁੱਲ੍ਹਿਅ ਕਰਨਗੇ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਇਸ ਪੱਤਰ ਨੂੰ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਦਿੱਤਾ ਗਿਆ ਹੈ।