ਪੰਜਾਬ ‘ਚ ਮੁਸ਼ਕਿਲ ਹੈ ਮੁਕਾਬਲਾ, ਚੋਣ ‘ਚ ਕਿਸੇ ਇਕ ਦਲ ਨੂੰ ਨਹੀਂ ਮਿਲੇਗਾ ਬਹੁਮਤ : ਕੈਪਟਨ

137
Share

ਪਟਿਆਲਾ, 14 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਿਸੇ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ ਅਤੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਉਨ੍ਹਾਂ ਦੀ ਪਾਰਟੀ ਦੇ ਗੱਠਜੋੜ ਦੀ ਸਥਿਤੀ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਾਂ ਤਾਂ ਉਹ ਸੇਵਾਮੁਕਤ ਹੋਏ ਹਨ ਅਤੇ ਨਾ ਹੀ ਥਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਨੂੰ ਹੋਰ ਬਿਹਤਰ ਬਣਾਉਣ ਦੀ ਇੱਛਾ ਇਸ ਉਮਰ ਵਿਚ ਵੀ ਉਨ੍ਹਾਂ ਨੂੰ ਕੰਮ ਕਰਦੇ ਰਹਿਣ ਦੀ ਊਰਜਾ ਦਿੰਦੀ ਹੈ। ਉਨ੍ਹਾਂ ਕਿਹਾ, ‘‘ਮੈਂ ਸੇਵਾਮੁਕਤ ਹੋਣ ਵਾਸਤੇ ਤਿਆਰ ਨਹੀਂ ਹਾਂ। ਮੈਂ ਆਪਣੇ ਲੋਕਾਂ ਲਈ ਕੰਮ ਕਰਨਾ ਚਾਹੁੰਦਾ ਹਾਂ।’’ ਕੈਪਟਨ ਨੇ ਕਿਹਾ ਕਿ ਇਸ ਵਾਰ ਮੁਕਾਬਲਾ ਚਹੁੰਕੋਣਾ ਜਾਂ ਪੰਜਕੋਣਾ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿਨੋਂ-ਦਿਨ ਨਿਘਾਰ ਵੱਲ ਜਾ ਰਹੀ ਹੈ ਅਤੇ ਕਾਂਗਰਸ ਦਾ ਪ੍ਰਦਰਸ਼ਨ ਵੀ ਡਿੱਗ ਰਿਹਾ ਹੈ।

ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਜਾਤੀ ਜਾਂ ਭਾਈਚਾਰੇ ਲਈ ਵੋਟ ਨਹੀਂ ਪਾਉਣੀ ਚਾਹੀਦੀ, ਸਗੋਂ ਸਮਰੱਥਾ ਦੇ ਆਧਾਰ ’ਤੇ ਵੋਟ ਪਾਉਣੀ ਚਾਹੀਦੀ ਹੈ।


Share