ਚੰਡੀਗੜ੍ਹ, 19 ਮਈ (ਪੰਜਾਬ ਮੇਲ)-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਉਨ੍ਹਾਂ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।