#INDIA

ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਗੁਜਰਾਤ ਦੀ Jail ‘ਚ ਬੰਦ ਪਾਰਟੀ ਵਿਧਾਇਕ ਨਾਲ ਮੁਲਾਕਾਤ

ਰਾਜਪੀਪਲਾ (ਗੁਜਰਾਤ), 8 ਜਨਵਰੀ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨੇ ਅੱਜ ਇੱਥੇ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਸੱਤਾਧਾਰੀ ਭਾਜਪਾ ਦੇ ‘ਜ਼ੁਲਮ ਅਤੇ ਤਾਨਾਸ਼ਾਹੀ’ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਸਾਵਾ ਅਗਲੇ ਕੁਝ ਮਹੀਨਿਆਂ ਵਿਚ ਹੋਣ ਵਾਲੀਆਂ ਆਮ ਚੋਣਾਂ ਵਿਚ ਭਰੂਚ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।
ਸ਼੍ਰੀ ਮਾਨ ਨੇ ਕਿਹਾ ਕਿ ਭਾਜਪਾ ਜਿਸ ਤਰ੍ਹਾਂ ਜਨਤਾ ਲਈ ਲੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੀ ਹੈ, ਉਹ ਪੂਰੇ ਦੇਸ਼ ਲਈ ਚੁਣੌਤੀ ਹੈ। ਜੋ ਵੀ ਜਨਤਾ ਲਈ ਕੰਮ ਕਰਦਾ ਹੈ ਅਤੇ ਪ੍ਰਸਿੱਧ ਹੈ, ਉਸ ਨੂੰ ਈ.ਡੀ. ਅਤੇ ਸੀ.ਬੀ.ਆਈ. ਦੀ ਵਰਤੋਂ ਕਰਕੇ ਝੂਠੇ ਕੇਸਾਂ ਦੇ ਅਧਾਰ ‘ਤੇ ਜੇਲ੍ਹ ਵਿਚ ਸੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਾਨਾਸ਼ਾਹੀ ਹੈ ਅਤੇ ਜ਼ਿਆਦਾ ਦੇਰ ਨਹੀਂ ਚੱਲੇਗੀ।