#PUNJAB

ਪੰਜਾਬ ਤੇ ਹਰਿਆਣਾ ’ਚ ਠੰਢ ਤੇ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਚੰਡੀਗੜ੍ਹ, 15 ਜਨਵਰੀ, (ਪੰਜਾਬ ਮੇਲ)-  ਪੰਜਾਬ ਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਰਹੇ। ਸ਼ਹੀਦ ਭਗਤ ਸਿੰਘ ਨਗਰ ਵਿੱਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੀ। ਪੰਜਾਬ ਦੇ ਹੋਰ ਸਥਾਨਾਂ ਦੇ ਨਾਲ ਲੁਧਿਆਣਾ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਇਥੇ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4.6 ਡਿਗਰੀ ਘੱਟ ਹੈ। ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.4 ਡਿਗਰੀ ਘੱਟ ਹੈ, ਜਦਕਿ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਤਾਪਮਾਨ ਕ੍ਰਮਵਾਰ 3.8, 2.2, 4.4 ਅਤੇ 3.1 ਡਿਗਰੀ ਸੈਲਸੀਅਸ ਰਿਹਾ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਨਾਰਨੌਲ ਹਰਿਆਣਾ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।