ਪੰਜਾਬ ਤੇ ਹਰਿਆਣਾ ’ਚ ਠੰਢ ਦਾ ਜ਼ੋਰ ਜਾਰੀ

293
Share

-ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ
ਚੰਡੀਗੜ੍ਹ, 15 ਜਨਵਰੀ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ’ਚ ਅੱਜ ਵੀ ਠੰਢ ਦਾ ਜ਼ੋਰ ਜਾਰੀ ਰਿਹਾ। ਬਠਿੰਡਾ 3.8 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਸਭ ਤੋਂ ਠੰਢਾ ਹੈ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸੰਘਣੀ ਧੁੰਦ ਨੇ ਦੋਵਾਂ ਰਾਜਾਂ ਵਿਚ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਅੰਮਿ੍ਰਤਸਰ ਵਿਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਹਾ। ਪਠਾਨਕੋਟ, ਆਦਮਪੁਰ, ਹਲਵਾਰਾ ਅਤੇ ਗੁਰਦਾਸਪੁਰ ਵਿਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.8, 6.2, 5.7 ਅਤੇ 11.8 ਡਿਗਰੀ ਸੈਲਸੀਅਸ ਰਿਹਾ। ਅੰਬਾਲਾ, ਹਿਸਾਰ ਅਤੇ ਕਰਨਾਲ ਵਿਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.8, 5.5 ਅਤੇ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਆਮ ਨਾਲੋਂ ਦੋ ਡਿਗਰੀ ਵੱਧ 7.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Share