ਪੰਜਾਬ ਤੇ ਹਰਿਆਣਾ ’ਚ ਬਹੁਤੀਆਂ ਥਾਵਾਂ ’ਤੇ ਕੜਾਕੇ ਦੀ ਠੰਢ

200
Share

ਚੰਡੀਗੜ੍ਹ, 31 ਦਸੰਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ’ਚ ਅੱਜ ਬਹੁਤੀਆਂ ਥਾਵਾਂ ’ਤੇ ਕੜਾਕੇ ਦੀ ਠੰਢ ਪੈ ਰਹੀ ਹੈ ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਹੈ। ਪੰਜਾਬ ਵਿਚ ਅੰਮਿ੍ਰਤਸਰ, ਲੁਧਿਆਣਾ, ਪਟਿਆਲਾ, ਰੂਪਨਗਰ, ਫਰੀਦਕੋਟ, ਗੁਰਦਾਸਪੁਰ ਅਤੇ ਜਲੰਧਰ ਵਿਚ ਤਾਪਮਾਨ ਕ੍ਰਮਵਾਰ 4.8, 6, 4.8, 2.8, 4.8, 4.3 ਅਤੇ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਰਿਆਣਾ ਦਾ ਹਿਸਾਰ 2.2 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ। ਕਰਨਾਲ, ਰੋਹਤਕ, ਗੁਰੂਗ੍ਰਾਮ, ਫਤਿਹਾਬਾਦ, ਪੰਚਕੂਲਾ ਅਤੇ ਭਿਵਾਨੀ ਵਿਚ ਤਾਪਮਾਨ ਕ੍ਰਮਵਾਰ 4.2, 4.2, 5, 4.3, 4.8 ਅਤੇ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Share