ਪੰਜਾਬ ਤੇ ਹਰਿਆਣਾ ਵਿਚ ਗਰਮੀ ਨੇ ਕੱਢੇ ਵੱਟ, 44 ਡਿਗਰੀ ਸੈਲਸੀਅਸ ਤਕ ਪਹੁੰਚਿਆ ਪਾਰਾ

693
Share

ਚੰਡੀਗੜ੍ਹ, 24 ਮਈ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ‘ਚ ਦਿਨ-ਬ-ਦਿਨ ਤਾਪਮਾਨ ਵਧਣ ਨਾਲ ਤਪਸ਼ ‘ਚ ਵੀ ਵਾਧਾ ਹੋ ਰਿਹਾ ਹੈ। ਇਸ ਵਾਰ ਬੇਸ਼ੱਕ ਗਰਮੀ ਪੱਛੜ ਕੇ ਪੈ ਰਹੀ ਹੈ ਪਰ ਹੁਣ ਮਈ ਦੇ ਚੌਥੇ ਹਫ਼ਤੇ ਗਰਮ ਹਵਾਵਾਂ ਨੇ ਗਰਮੀ ਦਾ ਕਹਿਰ ਵਧਾ ਦਿੱਤਾ ਹੈ। ਗਰਮ ਹਵਾਵਾਂ ਤੇ ਤਪਸ਼ ਕਾਰਨ ਅੱਜ ਪੰਜਾਬ ਤੇ ਹਰਿਆਣਾ ਵਿਚ ਤਾਪਮਾਨ 43 ਤੋਂ 44 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਹਰਿਆਣਾ ਵਿੱਚ ਆਉਂਦੇ ਤਿੰਨ ਦਿਨਾਂ ’ਚ ਤਾਪਮਾਨ ‘ਚ ਦੋ ਡਿਗਰੀ ਦਾ ਵਾਧਾ ਹੋਣ ਦਾ ਅਨੁਮਾਨ ਹੈ। ਰਾਜਸਥਾਨ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਖ਼ਿੱਤਿਆਂ ਵਿੱਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹੇਗਾ। ਪੰਜਾਬ ਦੇ ਬਠਿੰਡਾ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿਚ ਅੱਜ ਤਾਪਮਾਨ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ ਹੈ।

ਆਉਂਦੇ ਦਿਨਾਂ ’ਚ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮਈ ਦੇ ਅਖੀਰ ਵਿਚ ਮੀਂਹ ਪੈਣ ਦਾ ਅਨੁਮਾਨ ਹੈ। ਦਿੱਲੀ ਸਮੇਤ ਐਨਸੀਆਰ ਵਿੱਚ ਵੀ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅਤਿ ਦੀ ਗਰਮੀ ਪੈ ਰਹੀ ਹੈ। ਦਿੱਲੀ ਚ ਸ਼ੁੱਕਰਵਾਰ ਪਾਰਾ 45 ਡਿਗਰੀ ਤੱਕ ਪੁੱਜ ਗਿਆ ਸੀ, ਜੋ ਇਸ ਸੀਜ਼ਨ ਦਾ ਹੁਣ ਤਕ ਦਾ ਸਭ ਤੋਂ ਗਰਮ ਦਿਨ ਰਿਹਾ।


Share