#PUNJAB

ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੱਤਰਕਾਰ ਭਾਵਨਾ ਨੂੰ ਅੰਤਰਿਮ ਜ਼ਮਾਨਤ

ਚੰਡੀਗੜ੍ਹ, 6 ਮਈ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੱਤਰਕਾਰ ਭਾਵਨਾ ਨੂੰ 8 ਮਈ ਤਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਪੱਤਰਕਾਰ ਨੂੰ ਜ਼ਮਾਨਤ ਦੇਣ ਦੇ ਹੁਕਮ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਅੱਜ ਸ਼ਾਮ ਵਿਸ਼ੇਸ਼ ਸੁਣਵਾਈ ਦੌਰਾਨ ਸੁਣਾਏ। ਦੱਸਣਾ ਬਣਦਾ ਹੈ ਕਿ ਪੰਜਾਬ ਪੁਲਿਸ ਨੇ ਭਾਵਨਾ ਅਤੇ ਦੋ ਹੋਰਾਂ ਖ਼ਿਲਾਫ਼ ਐੱਸ.ਸੀ./ਐੱਸ.ਟੀ. (ਅੱਤਿਆਚਾਰ ਰੋਕੂ) ਐਕਟ ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਤੇ ਇਸ ਐੱਫ.ਆਈ.ਆਰ. ਨੂੰ ਰੱਦ ਕਰਨ ਲਈ ਭਾਵਨਾ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਸ ਨੇ ਪਟੀਸ਼ਨ ‘ਚ ਦਾਅਵਾ ਕੀਤਾ ਸੀ ਉਹ ਜਿਸ ਨਿਊਜ਼ ਚੈਨਲ ਲਈ ਕੰਮ ਕਰ ਰਹੀ ਸੀ, ਉਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ 45 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਰਿਹਾਇਸ਼ ਦੀ ਮੁਰੰਮਤ ਕਰਨ ਦਾ ਮਾਮਲਾ ਉਠਾਇਆ ਸੀ ਤੇ ਇਸ ਨਿਊਜ਼ ਚੈਨਲ ਨੂੰ ਸਬਕ ਸਿਖਾਉਣ ਲਈ ਹੀ ਪੰਜਾਬ ਦੀ ਮੌਜੂਦਾ ਸਰਕਾਰ ਨੇ ਉਸ ਨੂੰ ਝੂਠੇ ਕੇਸ ਵਿਚ ਫਸਾਇਆ ਹੈ ਪਰ ਉਹ ਇਸ ਮਾਮਲੇ ਵਿਚ ਨਿਰਦੋਸ਼ ਹੈ।

Leave a comment