#PUNJAB

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਫ਼ਰਾਰ ਹੋਣ ‘ਤੇ ਰਾਜ ਸਰਕਾਰ ਦੀ ਝਾੜ

-ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐੱਨ.ਐੱਸ.ਏ. ਲਗਾਇਆ: ਸਰਕਾਰ
ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਵਿਰੁੱਧ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਜੇ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਹੈ, ਤਾਂ ਉਸ ਨੂੰ ਹਾਲੇ ਤੱਕ ਕਿਉਂ ਨਹੀਂ ਫੜ੍ਹਿਆ ਜਾ ਸਕਿਆ, ਜੇ ਉਸ ਦੇ ਸਾਥੀ ਫ਼ੜ੍ਹੇ ਗਏ ਹਨ ਤਾਂ ਉਸ ਨੂੰ ਕਿਉਂ ਨਹੀਂ ਕਾਬੂ ਕੀਤਾ ਗਿਆ। ਰਾਜ ਵਿਚਲੇ 80 ਹਜ਼ਾਰ ਪੁਲਿਸ ਜਵਾਨ ਕੀ ਕਰ ਰਹੇ ਹਨ। ਇਸ ਦੌਰਾਨ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਨੂੰ ਖ਼ੁਫ਼ੀਆ ਤੰਤਰ ਦੀ ਨਾਕਾਮੀ ਕਰਾਰ ਦਿੰਦੇ ਹੋਏ ਪੰਜਾਬ ਸਰਕਾਰ ਨੂੰ ਝਾੜਿਆ। ਹੁਣ ਇਸ ਮਾਮਲੇ ‘ਤੇ 4 ਦਿਨ ਬਾਅਦ ਸੁਣਵਾਈ ਕੀਤੀ ਜਾਵੇਗੀ।

Leave a comment