ਲੁਧਿਆਣਾ, 12 ਅਗਸਤ (ਪੰਜਾਬ ਮੇਲ)- ਕਿਸਾਨ ਯੂਨੀਅਨ ਅੰਮ੍ਰਿਤਸਰ, ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ, ਬੀ. ਕੇ. ਯੂ. ਦੋਆਬਾ ਵੱਲੋਂ ਟੋਲ ਪਲਾਜ਼ਾ ਲਾਡੋਵਾਲ ਵਿਖੇ ਵਧੇ ਰੇਟਾਂ ਦੇ ਸਬੰਧ ’ਚ ਗੁਰਦੁਆਰਾ ਬਾਬੇ ਕੇ ਨੂਰਪੁਰ ਬੇਟ ‘ਚ ਇਕ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਹਿਯੋਗੀ ਜਥੇਬੰਦੀਆਂ ਵੀ ਪਹੁੰਚੀਆਂ ਅਤੇ ਲੰਬੀ ਵਿਚਾਰ-ਚਰਚਾ ਤੋਂ ਬਾਅਦ ਫ਼ੈਸਲਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਫਤਿਹ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਬੀ. ਕੇ. ਯੂ. ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਜਾਂ ਐੱਨ. ਐੱਚ. ਏ. ਆਈ. ਨੇ ਕਿਸਾਨਾਂ ਤੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ 18 ਅਗਸਤ ਨੂੰ ਇਹ ਟੋਲ ਪਲਾਜ਼ਾ ਦੁਬਾਰਾ ਮੁਫਤ ਕੀਤਾ ਜਾਵੇਗਾ।