#PUNJAB

ਪੰਜਾਬ, ਦਿੱਲੀ ਸਮੇਤ ਕਈ ਸੂਬਿਆਂ ‘ਚ ਸੰਘਣੀ ਧੁੰਦ ਨੇ ਘੱਟ ਕੀਤੀ ਜ਼ਿੰਦਗੀ ਦੀ ਰਫਤਾਰ

-ਦੇਰੀ ਨਾਲ ਚੱਲ ਰਹੀਆਂ ਟਰੇਨਾਂ
ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਜਿੱਥੇ ਪਹਾੜਾਂ ‘ਤੇ ਬਰਫ਼ਬਾਰੀ ਹੋ ਰਹੀ ਹੈ, ਉੱਥੇ ਹੀ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬੇ ਕੜਾਕੇ ਦੀ ਠੰਢ ਅਤੇ ਧੁੰਦ ਦੀ ਲਪੇਟ ‘ਚ ਹਨ। ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਦੇ ਅਨੁਸਾਰ, ਬੁੱਧਵਾਰ ਸਵੇਰੇ ਦਿੱਲੀ ਅਤੇ ਐੱਨ.ਸੀ.ਆਰ. ਦੇ ਜ਼ਿਆਦਾਤਰ ਸ਼ਹਿਰਾਂ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿਚ ਧੁੰਦ ਦੀ ਸੰਘਣੀ ਚਾਦਰ ਦੇਖੀ ਗਈ। ਇਸ ਦਾ ਅਸਰ ਆਮ ਜਨਜੀਵਨ ਅਤੇ ਆਵਾਜਾਈ ‘ਤੇ ਦੇਖਣ ਨੂੰ ਮਿਲਿਆ।
ਉੱਤਰੀ ਰੇਲਵੇ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ‘ਚ ਸੰਘਣੀ ਧੁੰਦ ਕਾਰਨ ਉੱਤਰੀ ਖੇਤਰ ‘ਚ ਹੁਣ ਤੱਕ 14 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਮੁੱਖ ਲੋਕ ਸੰਪਰਕ ਅਧਿਕਾਰੀ ਨੇ ਇੱਕ ਬਿਆਨ ਵਿਚ ਕਿਹਾ ਕਿ ਧੁੰਦ ਜਾਂ ਘੱਟ ਦ੍ਰਿਸ਼ਟੀ ਕਾਰਨ 14 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ 6-10 ਡਿਗਰੀ ਦੇ ਵਿਚਕਾਰ ਰਿਹਾ। ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਅਤੇ ਉੱਤਰ ਦੇ ਕੁਝ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ 6-10 ਡਿਗਰੀ ਦੇ ਵਿਚਕਾਰ ਹੈ। ਛੱਤੀਸਗੜ੍ਹ ਅਤੇ ਝਾਰਖੰਡ ਵਿਚ ਤਾਪਮਾਨ 11-12 ਡਿਗਰੀ ਦੇ ਵਿਚਕਾਰ ਹੈ।