ਪੰਜਾਬ ਦੀ ਧੀ ਸਬਰੀਨਾ ਸਿੰਘ ਦੀ ਅਮਰੀਕੀ ਫੌਜ਼ ਵਿੱਚ ਬਤੌਰ ਕੈਮੀਕਲ ਅਫਸਰ ਨਿਯੁਕਤੀ

123
Share

ਫਰਿਜ਼ਨੋ, 18 ਜੂਨ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਕੈਲੀਫੋਰਨੀਆ ਦੀ ਐਪਲਵੈਲੀ ਤੋਂ ਪੰਜਾਬ ਦੀ ਧੀ ਸਬਰੀਨਾ ਸਿੰਘ ਦੀ ਅਮਰੀਕੀ ਫੌਜ ਵਿਚ ਬਤੌਰ ਕੈਮੀਕਲ ਅਫਸਰ (2nd Lieutenant) ਨਿਯੁਕਤੀ ਹੋਈ ਹੈ। ਸਬਰੀਨਾ ਹੋਣਹਾਰ ਅਤੇ ਅਗਾਂਹਵਧੂ ਖਿਆਲਾਂ ਦੀ ਮਾਲਕ ਹੈ, ਜਿਸ ਦੀ ਅਮਰੀਕੀ ਫੌਜ ਵਿਚ ਨਿਯੁਕਤੀ ’ਤੇ ਉਸਦੇ ਪਿਤਾ ਸ. ਕੇਵਲ ਸਿੰਘ ਗਿੱਲ ਅਤੇ ਮਾਤਾ ਲੌਰਡਸ ਸਿੰਘ ਮਾਣ ਮਹਿਸੂਸ ਕਰਦੇ ਹਨ। ਜਿਸ ਦੀਆਂ ਪਰਿਵਾਰ ਨੂੰ ਦੋਸਤਾਂ, ਰਿਸ਼ਤੇਦਾਰਾਂ ਅਤੇ ਭਾਈਚਾਰੇ ਦੁਆਰਾ ਵਧਾਈਆਂ ਮਿਲ ਰਹੀਆਂ ਹਨ। ਸ. ਕੇਵਲ ਸਿੰਘ ਗਿੱਲ ਪੰਜਾਬ ਤੋਂ ਪਿੰਡ ਦੇਸਲਪੁਰ, ਜ਼ਿਲ੍ਹਾ ਜਲੰਧਰ ਨਾਲ ਸੰਬੰਧ ਰੱਖਦੇ ਹਨ। ਵਿਦੇਸ਼ਾਂ ਵਿਚ ਆ ਕੇ ਜਿੱਥੇ ਪੰਜਾਬੀ ਭਾਈਚਾਰੇ ਨੇ ਵੱਖ-ਵੱਖ ਵਪਾਰਕ ਅਤੇ ਹੋਰ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ, ਉੱਥੇ ਬੱਚਿਆ ਨੇ ਉੱਚ ਵਿੱਦਿਆ ਪ੍ਰਾਪਤ ਕਰਕੇ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਵਿਚ ਚੰਗੀਆਂ ਨੌਕਰੀਆਂ ਕਰ ਨਾਮ ਰੌਸ਼ਨ ਕੀਤੇ, ਜਿਸ ਦੀ ਮਿਸਾਲ ਸਬਰੀਨਾ ਸਿੰਘ ਅਤੇ ਸਾਡੇ ਹੋਰ ਸਾਰੇ ਬੱਚੇ ਹਨ, ਜੋ ਵਿਦੇਸ਼ਾਂ ਵਿਚ ਆਪਣੇ ਮਾਂ-ਬਾਪ ਤੋਂ ਇਲਾਵਾ ਪੰਜਾਬ ਅਤੇ ਪੰਜਾਬੀਅਤ ਦਾ ਮਾਣ ਵਧਾ ਰਹੇ ਹਨ।

Share