ਪੰਜਾਬ ਦੀ ਨਵੀਂ ਵਜ਼ਾਰਤ ਦੇ 10 ਮੰਤਰੀਆਂ ਨੇ ਸਹੁੰ ਚੁੱਕੀ

118
Share

ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਵਜ਼ਾਰਤ ਦੇ 10 ਮੰਤਰੀਆਂ ਨੇ ਸਹੁੰ ਚੁੱਕ ਲਈ ਹੈ, ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਵਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ, ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਪਹਿਲੀ ਵਾਰ ਪੰਜਾਬ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਹੋਏ। ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਸਮੇਂ ਸਭ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਨੇ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਡਾ. ਬਲਜੀਤ ਕੌਰ, ਹਰਭਜਨ ਸਿੰਘ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਬਰਹਮ ਸ਼ੰਕਰਸ਼ੰਕਰ ਅਤੇ ਆਖੀਰ ਵਿੱਚ ਹਰਜੋਤ ਸਿੰਘ ਬੈਂਸ ਨੇ ਸਹੁੰ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਨੇ ਰਾਜ ਭਵਨ ਵਿਖੇ ਬਣੇ ਨਵੇਂ ਆਡੀਟੋਰੀਅਮ ਵਿੱਚ ਸਹੁੰ ਚੁੱਕੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸੀਰਤ ਕੌਰ ਅਤੇ ਪੁੱਤ ਦਿਲਸ਼ਾਨ ਸਿੰਘ ਅਤੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਵੀ ਪਹੁੰਚੇ। ਇਸ ਤੋਂ ਇਲਾਵਾ ਵੀ ਨਵੀਂ ਬਣੀ ਵਜ਼ਾਰਤ ਦੇ ਨਵੇਂ ਚਿਹਰੇ ਵੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਪਹੁੰਚੇ ਸਨ।


Share