ਪੰਜਾਬ ਦੇ ਕਾਂਗਰਸ ਸੰਸਦ ਮੈਂਬਰਾਂ ਵਲੋਂ ਸੰਸਦ ਭਵਨ ’ਚ ਪ੍ਰਦਰਸ਼ਨ

122
ਪੰਜਾਬ ਦੇ ਕਾਂਗਰਸ ਸੰਸਦ ਮੈਂਬਰ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ।
Share

ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਨੂੰ ਜਾਰੀ ਰੱਖਦਿਆਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਪ੍ਰਨੀਤ ਕੌਰ, ਮਨੀਸ਼ ਤਿਵਾੜੀ, ਅਮਰ ਸਿੰਘ ਅਤੇ ਜਸਬੀਰ ਸਿੰਘ ਗਿੱਲ ਨੇ ਸੰਸਦ ਭਵਨ ’ਚ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਸਵੇਰੇ ਕੰਮਕਾਜ ਨੂੰ ਮੁਲਤਵੀ ਕਰਨ ਅਤੇ ਖੇਤੀ ਕਾਨੂੰਨਾਂ ’ਤੇ ਚਰਚਾ ਕਰਨ ਲਈ ਪ੍ਰਸਤਾਵ ਪੇਸ਼ ਕੀਤਾ ਸੀ। ਸੰਤੋਖ ਸਿੰਘ ਨੇ ਕਿਹਾ ਕਿ ਦੇਸ਼ ਦੇ ਕਿਸਾਨ ਅਤੇ ਮਜ਼ਦੂਰ 3 ਖੇਤੀ ਕਾਨੂੰਨਾਂ ਦੇ ਵਿਰੁੱਧ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਕੇਂਦਰ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੈਰੀਕੇਡ ਬਣਾਉਣ ਦੀ ਜਗ੍ਹਾ ਪੁਲ ਬਣਾਉਣੇ ਚਾਹੀਦੇ ਹਨ ਅਤੇ ਉਸ ਦਿਸ਼ਾ ’ਚ ਪਹਿਲਾ ਕਦਮ ਖੇਤੀ ਕਾਨੂੰਨਾਂ ਨੂੰ ਪੂਰੀ ਤਰਾਂ ਰੱਦ ਕਰਨਾ ਹੋਵੇਗਾ।

Share