ਪੰਜਾਬ ਦੇ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਲਈ ਕਰਨੀ ਪਵੇਗੀ ਉਡੀਕ

418
Share

-ਅੰਤਿਮ ਪ੍ਰਵਾਨਗੀ ਰਾਹੁਲ ਗਾਂਧੀ ਕਰਨਗੇ
ਚੰਡੀਗੜ੍ਹ, 21 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਹਾਲੇ ਹੋਰ ਉਡੀਕ ਕਰਨੀ ਪਵੇਗੀ ਕਿਉਂਕਿ ਇਸ ਬਾਰੇ ਫ਼ੈਸਲਾ ਹਾਈ ਕਮਾਨ ਦੀ ਸਹਿਮਤੀ ਨਾਲ ਕੀਤਾ ਜਾਵੇਗਾ।
ਨਵੇਂ ਡੀ.ਜੀ.ਪੀ. ਦੀ ਚੋਣ ਅਤੇ ਪੁਲਿਸ ਅਤੇ ਪ੍ਰਸ਼ਾਸਨ ’ਚ ਬਦਲਾਅ ਬਾਰੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੋਰ ਸੀਨੀਅਰ ਕਾਂਗਰਸੀ ਨੇਤਾਵਾਂ ਵਿਚਾਲ ਸੋਮਵਾਰ ਰਾਤ ਲੰਮੀ ਮੀਟਿੰਗ ਹੋਈ। ਉਨ੍ਹਾਂ ਨੇ ਕਈ ਅਧਿਕਾਰੀਆਂ ਨੂੰ ਸ਼ਾਰਟ ਲਿਸਟ ਕੀਤਾ ਪਰ ਅੰਤਿਮ ਪ੍ਰਵਾਨਗੀ ਰਾਹੁਲ ਗਾਂਧੀ ਤੋਂ ਲਈ ਜਾਵੇਗੀ। ਹਾਲਾਂਕਿ ਨਵੇਂ ਮੁੱਖ ਮੰਤਰੀ ਪੁਲਿਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹੱਕ ਵਿਚ ਹਨ। ਸ਼੍ਰੀ ਸਹੋਤਾ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ। ਪਹਿਲਾਂ ਹੀ ਦਲਿਤ ਮੁੱਖ ਮੰਤਰੀ ਨੇ ਅਨੁਸੂਚਿਤ ਜਾਤੀ ਦੇ ਆਈ.ਏ.ਐੱਸ. ਅਧਿਕਾਰੀ ਹੁਸਨ ਲਾਲ ਨੂੰ ਆਪਣਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਜਾਤੀ ਸਮੀਕਰਨ ਵਿਚ ਸੰਤੁਲਨ ਚਾਹੁੰਦੀ ਹੈ।

Share