ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਪਤਨੀ, ਲੜਕਾ ਤੇ ਨੂੰਹ ਦੀ ਕਰੋਨਾ ਰਿਪੋਰਟ ਆਈ ਪਾਜ਼ੀਟਿਵ

191
Share

-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਪੋਰਟ ਨੈਗੇਟਿਵ
ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਲੜਕੇ ਤੇ ਨੂੰਹ ਨੂੰ ਕਰੋਨਾ ਹੋ ਗਿਆ ਹੈ ਜਦਕਿ ਮੁੱਖ ਮੰਤਰੀ ਦੀ ਆਪਣੀ ਰਿਪੋਰਟ ਨੈਗੇਟਿਵ ਆਈ ਹੈ। ਪੰਜਾਬ ਵਿਚ ਵੀ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਮੁਹਾਲੀ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਪਤਨੀ ਕਮਲਜੀਤ ਕੌਰ, ਲੜਕਾ ਨਵਜੀਤ ਸਿੰਘ ਤੇ ਨੂੰਹ ਸਿਮਰਨਧੀਰ ਕੌਰ ਕਰੋਨਾ ਪਾਜ਼ੀਟਿਵ ਪਾਏ ਗਏ ਹਨ।

Share