ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਡਾ. ਐੱਸ.ਪੀ. ਸਿੰਘ ਓਬਰਾਏ ਨਾਲ ਵਿਸ਼ੇਸ਼ ਮੁਲਾਕਾਤ

135
ਡਾ. ਐੱਸ.ਪੀ. ਓਬਰਾਏ ਨਾਲ ਮੁਲਾਕਾਤ ਦੌਰਾਨ ਇਕ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਉਪ ਮੁੱਖ ਮੰਤਰੀ ਓ.ਪੀ. ਸੋਨੀ ਤੇ ਡਾ. ਰਾਜ ਕੁਮਾਰ ਵੇਰਕਾ।
Share

ਚੰਡੀਗੜ੍ਹ, 23 ਨਵੰਬਰ (ਪੰਜਾਬ ਮੇਲ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਸ. ਚੰਨੀ ਨੇ ਡਾ. ਓਬਰਾਏ ਦੁਆਰਾ ਲੋੜਵੰਦਾਂ ਦੀ ਬਿਹਤਰੀ ਲਈ ਵੱਡੇ ਪੱਧਰ ਤੇ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਪੱਖ ਤੋਂ ਸਹਿਯੋਗ ਦਿੱਤਾ ਜਾਵੇਗਾ।
ਇਸ ਦੌਰਾਨ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਆਦਿ ਵੀ ਮੌਜੂਦ ਸਨ।


Share