ਪੰਜਾਬ ਦੇ ਮੁੱਖ ਮੰਤਰੀ ਦਾ ਕੋਰੋਨਾ ਟੈਸਟ ਆਇਆ ਨੈਗੇਟਿਵ

503
Share

ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਹਫ਼ਤੇ ਤੋਂ ਇਕਾਂਤਵਾਸ ‘ਚ ਰਹਿ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਪਣਾ ਇਕਾਂਤਵਾਸ ‘ਚ ਰਹਿਣ ਦਾ ਸਮਾਂ ਵੀ ਪੂਰਾ ਕਰ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਹੋਏ ਮੌਨਸੂਨ ਇਜਲਾਸ ‘ਚ ਮੁੱਖ ਮੰਤਰੀ ਕਰੋਨਾ ਪਾਜ਼ੇਟਿਵ ਦੋ ਵਿਧਾਇਕਾਂ ਦੇ ਸੰਪਰਕ ਵਿੱਚ ਆ ਗਏ ਸਨ। ਇਸੇ ਕਰਕੇ ਉਨ੍ਹਾਂ ਨੇ 28 ਅਗਸਤ ਤੋਂ ਹੀ ਖ਼ੁਦ ਨੂੰ 7 ਦਿਨਾਂ ਲਈ ਇਕਾਂਤਵਾਸ ‘ਚ ਰੱਖਣ ਦਾ ਫ਼ੈਸਲਾ ਕੀਤਾ ਸੀ। ਸਿਹਤ ਵਿਭਾਗ ਅਨੁਸਾਰ ਮੁੱਖ ਮੰਤਰੀ ਨੇ ਹੁਣ ਤੱਕ ਤਿੰਨ ਵਾਰ ਕਰੋਨਾ ਟੈਸਟ ਕਰਵਾਇਆ ਹੈ ਅਤੇ ਤਿੰਨੋਂ ਵਾਰ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ।


Share