#INDIA

ਪੰਜਾਬ ਦੇ ਲੋਕ ਸਭਾ ਮੈਂਬਰਾਂ ਨੇ ਪੰਜਾਬੀ ਵਿਚ ਹਲਫ਼ ਲਿਆ

ਨਵੀਂ ਦਿੱਲੀ, 25 ਜੂਨ (ਪੰਜਾਬ ਮੇਲ)- ਅੱਜ ਸੰਸਦ ਦੇ ਦੂਜੇ ਦਿਨ ਦੇ ਸੈਸ਼ਨ ਵਿਚ ਪੰਜਾਬ ਦੇ ਲੋਕ ਸਭਾ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ , ਸਰਬਜੀਤ ਸਿੰਘ ਖ਼ਾਲਸਾ, ਸੁਖਜਿੰਦਰ ਸਿੰਘ ਰੰਧਾਵਾ, ਸ਼ੇਰ ਸਿੰਘ ਘੁਬਾਇਆ, ਚਰਨਜੀਤ ਸਿੰਘ ਚੰਨੀ, ਹਰਸਿਮਰਤ ਕੌਰ ਬਾਦਲ, ਡਾ. ਧਰਮਵੀਰ ਗਾਂਧੀ, ਮਾਲਵਿੰਦਰ ਸਿੰਘ ਕੰਗ, ਗੁਰਮੀਤ ਸਿੰਘ ਮੀਤ ਹੇਅਰ ਤੇ ਰਾਜ ਕੁਮਾਰ ਚੱਬੇਵਾਲ ਨੇ ਹਲਫ਼ ਲਿਆ। ਸਾਰਿਆਂ ਨੇ ਪੰਜਾਬੀ ਵਿਚ ਆਪਣੀ ਸਹੁੰ ਚੁੱਕੀ। ਪੰਜਾਬ ਤੋਂ 13 ਲੋਕ ਸਭਾ ਮੈਂਬਰ ਚੁਣੇ ਗਏ ਹਨ ਤੇ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਹਨ। ਉਹ ਡਿਬਰੂਗੜ੍ਹ ਜੇਲ੍ਹ ’ਚ ਹਨ।