12.1 C
Sacramento
Monday, March 27, 2023
spot_img

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਸਾਲ 2023-24 ਲਈ ਬਜਟ

ਚੰਡੀਗੜ੍ਹ, 10 ਮਾਰਚ (ਪੰਜਾਬ ਮੇਲ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ‘ਚ ‘ਆਪ’ ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਜਾ ਰਿਹਾ ਹੈ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਸ੍ਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਬਜਟ ਦਾ ਕੇਂਦਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ਹਨ। ਉਨ੍ਹਾਂ ਨੇ ਰੁਜ਼ਗਾਰ ਸਿਰਜਣ, ਚੰਗੇ ਵਿੱਤੀ ਸਾਲ 2023-24 ਲਈ 1.96 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪ੍ਰਸਤਾਵਿਤ ਕੀਤਾ ਹੈ। ਵਿੱਤੀ ਸਾਲ 2023-24 ਲਈ ਪੰਜਾਬ ਦਾ ਕੁੱਲ ਰਾਜ ਘਰੇਲੂ ਉਤਪਾਦ (ਜੀਐੱਸਡੀਪੀ) 6,98,635 ਕਰੋੜ ਰੁਪਏ ਹੋਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ, ਜਿਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਅਲਾਟਮੈਂਟ ਦੀ ਤਜਵੀਜ਼ ਤੇ ਜਲਦੀ ਸ਼ੁਰੂ ਕੀਤੀ ਜਾਵੇਗੀ ਫਸਲ ਬੀਮਾ ਯੋਜਨਾ।ਸਕੂਲ ਬਣਾਉਣ ਅਤੇ ਆਮ ਆਦਮੀ ਕਲੀਨਿਕਾਂ ਲਈ ਕੀਤੇ ਕਦਮਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਘਰੇਲੂ ਖਪਤਕਾਰਾਂ ਨੂੰ ਮੁਫਤ 300 ਯੂਨਿਟ ਬਿਜਲੀ ਦੇਣ ਅਤੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਕੇ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਕਦਮਾਂ ਬਾਰੇ ਵੀ ਚਾਨਣਾ ਪਾਇਆ।

Related Articles

Stay Connected

0FansLike
3,752FollowersFollow
20,700SubscribersSubscribe
- Advertisement -spot_img

Latest Articles