ਪੰਜਾਬ ਦੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਲੈਣ ਗਈ ਬੱਸ ਦੇ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

676
Share

ਪਟਿਆਲਾ, 26 ਅਪ੍ਰੈਲ (ਪੰਜਾਬ ਮੇਲ)- ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਸੂਬੇ ਵਿਚ ਲਿਆਉਣ ਲਈ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਭੇਜੀਆਂ ਗਈਆਂ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿਚੋਂ ਇਕ ਬੱਸ ਦੇ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਨਾਲ ਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਸ਼ਨਾਖਤ 42 ਸਾਲਾ ਮਨਜੀਤ ਸਿੰਘ ਵਜੋਂ ਹੋਈ ਹੈ ਜਦੋਂ ਉਸਨੂੰ ਦਿਲ ਦਾ ਦੌਰਾ ਪਿਆ, ਉਹ ਆਪਣੀ ਡਿਊਟੀ ਪੂਰੀ ਕਰ ਚੁੱਕਾ ਸੀ ਅਤੇ ਨਾਲ ਚੱਲ ਰਹੇ ਸਹਿ ਚਾਲਕ ਦੇ ਕੋਲ ਬੈਠਾ ਸੀ। ਜਾਣਕਾਰੀ ਮੁਤਾਬਕ ਉਸਦੀ ਲਾਸ਼ ਦਾ ਪੋਸਟ ਮਾਰਟਮ ਰਤਲਾਮ ਵਿਖੇ ਹੀ ਕੀਤਾ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਸੰਗਰੂਰ ਜ਼ਿਲੇ ਦੇ ਪਿੰਡ ਬਡਬਰ ਦਾ ਰਹਿਣ ਵਾਲਾ ਸੀ। ਉਸਦੇ ਪਰਿਵਾਰ ਵਿਚ ਮਾਂ ਤੇ ਪਿਤਾ ਤੋਂ ਇਲਾਵਾ ਇਕ ਭੈਣ ਅਤੇ ਇਕ ਭਰਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਪੀ.ਆਰ.ਟੀ.ਸੀ. ਵਿਚ ਕਿਲੋਮੀਟਰ ਸਕੀਮ ਅਧੀਨ ਚੱਲ ਰਹੀ ਬੱਸ ‘ਤੇ ਕੰਮ ਕਰਦਾ ਸੀ।


Share