#PUNJAB

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ

ਮੁਹਾਲੀ, 30 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਉਹ 73 ਸਾਲ ਦੇ ਸਨ ਤੇ ਅੱਜ ਸਵੇਰੇ 11 ਵਜੇ ਉਨ੍ਹਾਂ ਆਖਰੀ ਸਾਹ ਲਿਆ। ਉਹ ਕਾਫ਼ੀ ਸਮੇਂ ਤੋਂ ਪਟਿਆਲਾ ਵਿੱਚ ਰਹਿ ਰਹੇ ਸਨ। ਕਾਂਗਰਸ ਦੀ ਟਿਕਟ ‘ਤੇ ਖਰੜ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਹ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਪੰਜਾਬ ਦੇ ਡਿਪਟੀ ਸਪੀਕਰ ਰਹੇ ਅਤੇ ਇਲਾਕੇ ਦੀ ਤਰੱਕੀ ਲਈ ਕਾਫੀ ਸਖ਼ਤ ਮਿਹਨਤ ਕੀਤੀ।

Leave a comment