#PUNJAB

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ ਨਹੀਂ ਰਹੇ

ਮਾਨਸਾ, 18 ਅਪ੍ਰੈਲ (ਪੰਜਾਬ ਮੇਲ)- ਪੰਜਾਬ ਵਿਚ ਸੁਰਜੀਤ ਸਿੰਘ ਬਰਨਾਲਾ ਦੀ ਵਜ਼ਾਰਤ ਵੇਲੇ 1985 ਵਿਚ ਡਿਪਟੀ ਸਪੀਕਰ ਰਹੇ ਜਸਵੰਤ ਸਿੰਘ ਫਫੜੇ ਭਾਈਕੇ ਦਾ ਦੇਹਾਂਤ ਹੋ ਗਿਆ। ਉਹ 83 ਵਰਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ 1985 ਵਿਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ ਅਤੇ ਉਹ ਪੌਣੇ ਦੋ ਦਹਾਕੇ ਬਠਿੰਡਾ (ਮਾਨਸਾ ਦੇ ਜ਼ਿਲ੍ਹਾ ਬਣਨ ਤੋਂ ਪਹਿਲਾਂ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਹੇ। ਬਾਅਦ ਵਿਚ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਮਤਭੇਦ ਪੈਦਾ ਹੋ ਗਏ ਅਤੇ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਵਿਚ ਚਲੇ ਗਏ।

 

Leave a comment