ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜੀਰਾ ਦਾ ਦਿਹਾਂਤ

80
Share

ਮੋਹਾਲੀ, 12 ਮਈ (ਪੰਜਾਬ ਮੇਲ)- ਫਿਰੋਜ਼ਪੁਰ ’ਚ ਜੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਜੱਥੇਦਾਰ ਇੰਦਰਜੀਤ ਸਿੰਘ ਜੀਰਾ ਦਾ ਅੱਜ ਸਵੇਰੇ ਮੋਹਾਲੀ ਵਿਖੇ ਹਸਪਤਾਲ ’ਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਉਨ੍ਹਾਂ ਦੀ ਮਿ੍ਰਤਕ ਦੇਹ ਦਾ ਅੰਤਿਮ ਸਸਕਾਰ ਬਾਅਦ ਦੁਪਹਿਰ 3 ਵਜੇ ਜੀਰਾ ਰਿਹਾਇਸ਼ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ ਵਿਖੇ ਕੀਤਾ ਜਾਵੇਗਾ।
ਉਨ੍ਹਾਂ ਦੀ ਮੌਤ ’ਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੀ ਮੌਤ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਜੀਰਾ ਪਰਿਵਾਰ ਨਾਲ ਸਾਂਝ ਰੱਖਣ ਵਾਲਿਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।¿;
ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਚੇਅਰਮੈਨ ਮਹਿੰਦਰਜੀਤ ਸਿੰਘ ਜੀਰਾ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਵ. ਇੰਦਰਜੀਤ ਸਿੰਘ ਜੀਰਾ ਦਾ ਅੰਤਿਮ ਸੰਸਕਾਰ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤਾ ਜਾਵੇਗਾ।¿;

Share