ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ ਦਾ ਦੇਹਾਂਤ

500
Share

ਲਾਲੜੂ, 17 ਨਵੰਬਰ (ਪੰਜਾਬ ਮੇਲ)- ਹਲਕਾ ਬਨੂੜ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਖੇਤੀਬਾੜੀ ਮੰਤਰੀ ਮਹਿੰਦਰ ਸਿੰਘ ਗਿੱਲ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 20 ਸਤੰਬਰ 1936 ਨੂੰ ਫਿਰੋਜ਼ਪੁਰ ਵਿਖੇ ਹੋਇਆ ਅਤੇ ਉਹ 1971 ਤੋਂ 1977 ਤੱਕ ਲੋਕ ਸਭਾ ਦੇ ਮੈਂਬਰ ਰਹੇ ਅਤੇ 1976 ਵਿਚ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਪਾਰਲੀਮੈਂਟਰੀ ਕਮੇਟੀ ਦੇ ਖਜ਼ਾਨਚੀ ਵੀ ਰਹੇ। 1992 ਵਿਚ ਹੋਈ ਪੰਜਾਬ ਵਿਧਾਨ ਸਭਾ ਦੀ ਚੋਣਾਂ ਦੌਰਾਨ ਉਹ ਡੇਰਾਬੱਸੀ ਦੇ ਪੁਰਾਣੇ ਹਲਕੇ ਬਨੂੜ ਤੋਂ ਵਿਧਾਇਕ ਚੁਣੇ ਗਏ। ਇਸ ਤੋਂ ਬਾਅਦ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਬਣਾਇਆ ਗਿਆ।


Share