ਚੰਡੀਗੜ੍ਹ, 13 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਸ਼ਰਤਾਂ ਸਮੇਤ ਜ਼ਮਾਨਤ ਦਿੱਤੀ ਹੈ। ਇਹ ਜ਼ਮਾਨਤ ਸਾਬਕਾ ਮੰਤਰੀ ਵੱਲੋਂ ਪੁਲਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ‘ਚ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਇਸ ਸਮੇਂ ਜੇਲ੍ਹ ‘ਚ ਬੰਦ ਹਨ। ਇਹ ਵੀ ਦੱਸ ਦੇਈਏ ਕਿ ਰਿਸ਼ਵਤ ਮਾਮਲੇ ‘ਚ ਪਹਿਲਾਂ ਵੀ ਹਾਈਕੋਰਟ ‘ਚ ਸੁਣਵਾਈ ਹੋ ਚੁੱਕੀ ਹੈ ਪਰ ਉਸ ਸਮੇਂ ਸਾਬਕਾ ਮੰਤਰੀ ਨੂੰ ਅਦਾਲਤ ਵੱਲੋਂ ਰਾਹਤ ਨਹੀਂ ਦਿੱਤੀ ਗਈ ਸੀ।