#PUNJAB

ਪੰਜਾਬ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਲੈਣਗੇ ਸਵੈਇੱਛਤ ਸੇਵਾਮੁਕਤੀ

ਪੰਜਾਬ ਸਰਕਾਰ ਨੇ ਮਨਜ਼ੂਰ ਕੀਤੀ ਅਰਜ਼ੀ
ਚੰਡੀਗੜ੍ਹ, 21 ਜਨਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਦੇ 1993 ਬੈਚ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਸ਼ਿਵ ਪ੍ਰਸਾਦ ਸਵੈਇੱਛਤ ਸੇਵਾਮੁਕਤੀ (ਵੀ. ਆਰ. ਐੱਸ.) ਲੈਣਗੇ। ਉਨ੍ਹਾਂ ਦੀ ਅਰਜ਼ੀ ਨੂੰ ਸੂਬਾ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ ਅਤੇ ਉਨ੍ਹਾਂ ਦੀ ਫਾਈਲ ਹੁਣ ਕੇਂਦਰ ਸਰਕਾਰ ਦੇ ਅਮਲਾ ਵਿਭਾਗ ਨੂੰ ਭੇਜ ਦਿੱਤੀ ਗਈ ਹੈ।
ਸ਼ਿਵ ਪ੍ਰਸਾਦ ਇਸ ਸਮੇਂ ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਵਜੋਂ ਤਾਇਨਾਤ ਹਨ। ਉਹ ਪਹਿਲਾਂ 2030 ‘ਚ ਸੇਵਾਮੁਕਤ ਹੋਣ ਵਾਲੇ ਸਨ ਪਰ ਹੁਣ ਉਹ ਫਰਵਰੀ ਮਹੀਨੇ ‘ਚ ਹੀ ਸੇਵਾਮੁਕਤ ਹੋ ਜਾਣਗੇ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਵੀ ਵੀ.ਆਰ.ਐੱਸ. ਲਈ ਅਪਲਾਈ ਕੀਤਾ ਸੀ ਪਰ ਬਾਅਦ ‘ਚ ਉਨ੍ਹਾਂ ਨੇ ਆਪਣੀ ਅਰਜ਼ੀ ਵਾਪਸ ਲੈ ਲਈ ਸੀ। ਇਸ ਵਾਰ ਉਨ੍ਹਾਂ ਨੇ ਦਸੰਬਰ 2024 ‘ਚ ਅਪਲਾਈ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਰਜ਼ੀ ਵਾਪਸ ਲੈਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਅਰਜ਼ੀ ਵਾਪਸ ਨਹੀਂ ਲਈ।