ਪੰਜਾਬ ਦੇ ਹਵਾਈ ਅੱਡਿਆਂ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਅਫ਼ਸਰਾਂ ਨਾਲ ਵਿਚਾਰ-ਵਟਾਂਦਰਾ

58
Share

ਚੰਡੀਗੜ੍ਹ, 23 ਮਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੂਬੇ ਦੇ ਹਵਾਈ ਅੱਡਿਆਂ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ‘ਚ ਸੂਬੇ ਦੇ ਘਰੇਲੂ ਹਵਾਈ ਅੱਡਿਆਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ।
ਮੀਟਿੰਗ ‘ਚ ਕਿਹਾ ਗਿਆ ਕਿ ਫੂਡ ਪ੍ਰੋਸੈਸਿੰਗ ਲਈ ਪੰਜਾਬ ਸਰਕਾਰ ਵੱਲੋਂ ਕਾਰਗੋ ਫਲਾਈਟਾਂ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਹੋਈ ਹੈ ਅਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਭਗਵੰਤ ਮਾਨ ਨੇ ਲਿਖਿਆ ਕਿ ਸਾਡੀ ਕੋਸ਼ਿਸ ਹੈ ਕਿ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫ਼ਾਇਦਾ ਮਿਲ ਸਕੇ।


Share