ਪੰਜਾਬ ਦੇ 2 ਕਾਂਗਰਸੀ ਵਿਧਾਇਕ ਅਤੇ ਮੁੱਖ ਮੰਤਰੀ ਦੇ 3 ਸੁਰੱਖਿਆ ਜਵਾਨ ਆਏ ਕਰੋਨਾ ਦੀ ਲਪੇਟ ‘ਚ

559
Share

ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਹੈ ਕਿ ਰਾਜ ਦੇ 2 ਕਾਂਗਰਸੀ ਵਿਧਾਇਕਾਂ ਨੂੰ ਕਰੋਨਾ ਹੋ ਗਿਆ ਹੈ। ਮੁੱਖ ਮੰਤਰੀ ਨੇ ਦੋਵਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ, ‘ਮੇਰੇ ਸਹਿਯੋਗੀ ਆਈ.ਐੱਨ.ਸੀ. ਪੰਜਾਬ ਐੱਮ.ਐੱਲ.ਏ. ਫਗਵਾੜਾ ਬਲਵਿੰਦਰ ਧਾਲੀਵਾਲ ਜੀ ਅਤੇ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਜੀ ਦਾ ਕਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਮੈਂ ਦੋਵਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਕਰੋਨਾ ਦੀ ਪੁਸ਼ਟੀ ਹੋ ਚੁੱਕੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦੀ ਚੰਡੀਗੜ੍ਹ ਵਿੱਚ ਸੁੱਰਖਿਆ ਲਈ ਤਾਇਨਾਤ ਤਿੰਨ ਜਵਾਨਾਂ ਨੂੰ ਕਰੋਨਾ ਦੀ ਪੁਸ਼ਟੀ ਹੋਈ ਹੈ।


Share