ਪੰਜਾਬ ਦੇ 9 ਹਜ਼ਾਰ ਕੱਚੇ ਅਧਿਆਪਕ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ: ਮਾਨ

44
Share

ਚੰਡੀਗੜ੍ਹ, 7 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਰਾਜ ਦੇ 9 ਹਜ਼ਾਰ ਕੱਚ ਅਧਿਆਪਕਾਂ ਨੂੰ ਪੱਕਾ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅੱਜ ਟਵੀਟ ਰਾਹੀਂ ਸ਼੍ਰੀ ਮਾਨ ਨੇ ਕਿਹਾ, ‘ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ। ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਕਰੀਬ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ। ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ। ਜੋ ਕਹਿੰਦੇ ਹਾਂ, ਉਹ ਕਰਦੇ ਹਾਂ।’

Share