ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: 19 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ

455
ਮੁਹਾਲੀ ਦੇ ਸੈਕਟਰ-78 ਦੇ ਸਪੋਰਟਸ ਕੰਪਲੈਕਸ ’ਚ ਆਪਣੇ ਉੱਚ ਅਧਿਕਾਰੀਆਂ ਤੋਂ ਨਿਰਦੇਸ਼ ਪ੍ਰਾਪਤ ਕਰਦੇ ਹੋਏ ਪੁਲਿਸ ਮੁਲਾਜ਼ਮ।
Share

ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਚੰਡੀਗੜ੍ਹ, 13 ਫਰਵਰੀ (ਪੰਜਾਬ ਮੇਲ)- ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਸੂਬੇ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਵੋਟਾਂ ਪੈਣ ਦਾ ਅਮਲ ਸਵੇਰੇ 8 ਵਜੇ ਤੋ ਸ਼ਾਮ 4 ਵਜੇ ਤਕ ਚੱਲੇਗਾ। ਚੋਣ ਅਮਲਾ ਵੋਟਾਂ ਪਵਾਉਣ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਗਿਆ ਹੈ। ਮਿਉਂਸਿਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ ਕੁੱਲ 9,222 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸ਼ਹਿਰੀ ਸੰਸਥਾਵਾਂ ਦੀਆਂ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਨੇ 2037, ਸ਼੍ਰੋਮਣੀ ਅਕਾਲੀ ਦਲ ਨੇ 1569, ਭਾਜਪਾ ਨੇ 1003, ਆਮ ਆਦਮੀ ਪਾਰਟੀ ਨੇ 1006 ਅਤੇ ਬਹੁਜਨ ਸਮਾਜ ਪਾਰਟੀ ਨੇ 106 ਉਮੀਦਵਾਰਾਂ ਸਮੇਤ ਹੋਰਨਾਂ ਪਾਰਟੀਆਂ ਨੇ ਵੀ ਆਪਣੇ ਉਮੀਦਵਾਰ ਮੈਦਾਨ ’ਚ ਉਤਾਰੇ ਹਨ। ਇਸੇ ਤਰ੍ਹਾਂ 2832 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।¿;

Share