ਪੰਜਾਬ ਪੁਲਿਸ ਵੱਲੋਂ ਆਈ.ਐੱਸ.ਆਈ. ਸਹਾਇਤਾ ਪ੍ਰਾਪਤ ਅੱਤਵਾਦੀ ਗਿਰੋਹ ਦਾ ਪਰਦਾਫਾਸ਼

26
Share

-ਕੈਨੇਡਾ ਦੇ ਲਖਬੀਰ ਲੰਡਾ ਤੇ ਪਾਕਿਸਤਾਨ ਦੇ ਹਰਵਿੰਦਰ ਰਿੰਦਾ ਗਰੋਹ ਦੇ ਦੋ ਮੈਂਬਰ ਹਥਿਆਰਾਂ ਸਮੇਤ ਕਾਬੂ
ਚੰਡੀਗੜ੍ਹ, 23 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲੀਸ ਨੇ ਅੱਜ ਕੈਨੇਡਾ ਦੇ ਲਖਬੀਰ ਲੰਡਾ ਅਤੇ ਪਾਕਿਸਤਾਨ ਦੇ ਹਰਵਿੰਦਰ ਰਿੰਦਾ ਵਲੋਂ ਚਲਾਏ ਜਾ ਰਹੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਦੀ ਆਈਐਸਆਈ ਵਲੋਂ ਵੀ ਮਦਦ ਕੀਤੀ ਜਾ ਰਹੀ ਸੀ। ਇਹ ਪ੍ਰਗਟਾਵਾ ਪੰਜਾਬ ਦੇ ਡੀਜੀਪੀ ਨੇ ਇੱਕ ਟਵੀਟ ਜ਼ਰੀਏ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਇਸ ਜਥੇਬੰਦੀ ਦੇ ਦੋ ਮੈਂਬਰਾਂ ਨੂੰ ਏਕੇ-56 ਰਾਈਫਲ, 2 ਮੈਗਜ਼ੀਨਾਂ ਅਤੇ 90 ਜ਼ਿੰਦਾ ਕਾਰਤੂਸਾਂ ਸਣੇ ਕਾਬੂ ਕੀਤਾ ਹੈ।

Share