#PUNJAB

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼

-ਤਸਕਰ 12 ਕਿਲੋ ਹੈਰੋਇਨ ਸਣੇ ਕਾਬੂ
ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਅੱਜ ਕਿਹਾ ਕਿ ਉਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ 12 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ‘ਐਕਸ’ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਨੂੰ ਭੇਜਣ ਲਈ ਡਰੋਨ ਦੀ ਵਰਤੋਂ ਕੀਤੀ। ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੜੇ ਵਿਅਕਤੀ ਦੇ ਕਥਿਤ ਤੌਰ ‘ਤੇ ਨਸ਼ਾ ਤਸਕਰ ਰਣਜੀਤ ਉਰਫ਼ ਚੀਤਾ ਨਾਲ ਸਿੱਧੇ ਸਬੰਧ ਹਨ।

Leave a comment