ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਦਾ ਅਕਸ ਖ਼ਰਾਬ ਕਰਨ ਦੇ ਮਾਮਲੇ ’ਚ ਅਣਪਛਾਤਿਆਂ ਖਿਲਾਫ ਕੇਸ ਦਰਜ

356
Share

ਚੰਡੀਗੜ੍ਹ, 16 ਮਾਰਚ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਖ਼ਿਲਾਫ਼ ਕਥਿਤ ਤੌਰ ’ਤੇ ਵਟਸਐਪ ਤੇ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਝੂਠੇ ਸੁਨੇਹੇ ਭੇਜ ਕੇ ਮੁੱਖ ਮੰਤਰੀ ਦਾ ਅਕਸ ਖ਼ਰਾਬ ਦੇ ਮਾਮਲੇ ’ਚ ਮੰਗਲਵਾਰ ਨੂੰ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਮੁਹਾਲੀ ਦੀ ਸਾਈਬਰ ਅਪਰਾਧ ਸ਼ਾਖਾ ਵੱਲੋਂ ਦਰਜ ਕੀਤਾ ਗਿਆ ਹੈ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਅਜਿਹੀ ਸਮੱਗਰੀ ਨਿਊਜ਼ ਵੈਬਸਾਈਟਾਂ ਤੇ ਟੀ.ਵੀ. ਚੈਨਲਾਂ ਅਤੇ ਸੋਸ਼ਲ ਮੀਡੀਆ ’ਤੇ ਫੈਲਾਉਣਾ ਕਾਨੂੰਨ ਦੇ ਖਿਲਾਫ਼ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਜਿਹਾ ਝੁੂਠ ਫੈਲਾਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।

Share