#PUNJAB

ਪੰਜਾਬ ਭਾਜਪਾ ਵੱਲੋਂ ਐੱਸ.ਵਾਈ.ਐੱਲ. ਨਹਿਰ ਖ਼ਿਲਾਫ਼ ਮਤਾ ਪਾਸ

ਚੰਡੀਗੜ੍ਹ, 19 ਅਕਤੂਬਰ (ਪੰਜਾਬ ਮੇਲ)- ਐੱਸ.ਵਾਈ.ਐੱਲ. ਨਹਿਰ ਦੇ ਮਾਮਲੇ ‘ਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਨੇ ਅੱਜ ਮਤਾ ਪਾਸ ਕੀਤਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਘਾਟ ਨਾਲ ਜੂਝ ਰਹੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ। ਮਤੇ ਰਾਹੀਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦ੍ਰਿੜ੍ਹ ਸੰਕਲਪ ਲਿਆ ਗਿਆ। ਪੰਜਾਬ ਦੇ ਲੋਕਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਉਮੀਦ ਵਿਚ ‘ਆਪ’ ਨੂੰ ਭਾਰੀ ਚੋਣ ਫ਼ਤਵਾ ਦਿੱਤਾ ਹੈ ਪਰ ਇਸ ਦੀ ਬਜਾਏ ਵਿਸ਼ਵਾਸਘਾਤ ਕਰ ਰਹੀ ਹੈ। ਇਸ ਮਤੇ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਗਈ ਕਿ ਉਹ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਨ, ਪੰਜਾਬ ਦੇ ਖਾਸ ਕਰਕੇ ਕਿਸਾਨਾਂ ਦੇ ਅਹਿਮ ਹਿੱਤਾਂ ਦੀ ਰਾਖੀ ਕਰਨ ਜਾਂ ਅਸਤੀਫ਼ਾ ਦੇਣ।

Leave a comment