ਬੁਢਲਾਡਾ, 3 ਅਗਸਤ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ‘ਚ ਆਪਣੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਵੱਖ-ਵੱਖ ਵਿੰਗਾਂ ਦੇ ਇੰਚਾਰਜ, ਮੀਡੀਆ ਇੰਚਾਰਜ, ਕੋ-ਇੰਚਾਰਜ ਤੋਂ ਇਲਾਵਾ 12 ਮੀਤ ਪ੍ਰਧਾਨ, 5 ਜਨਰਲ ਸੈਕਟਰੀ, 12 ਸਕੱਤਰ ਚੁਣੇ ਗਏ ਹਨ। ਜਿਨ੍ਹਾਂ ਵਿਚ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਪੰਜਾਬ ਭਾਜਪਾ ਦਾ ਸਕੱਤਰ ਅਤੇ ਪਰਮਪਾਲ ਕੌਰ ਸੰਧੂ ਨੂੰ ਸਟੇਟ ਮੀਡੀਆ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ਨੂੰ ਲੈ ਕੇ ਮੰਗਤ ਰਾਏ ਬਾਂਸਲ ਦਾ ਕਹਿਣਾ ਹੈ ਕਿ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਹਾਂ ਅਤੇ ਰਹਾਂਗੇ। ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ। ਬਾਂਸਲ ਦੀ ਨਿਯੁਕਤੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਮਾਨਸਾ, ਬੁਢਲਾਡਾ ਅਤੇ ਮੌੜ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਵਰਕਰਾਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਲੱਡੂ ਵੀ ਵੰਡੇ ਗਏ।
ਪੰਜਾਬ ਭਾਜਪਾ ਵੱਲੋਂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਸੂਬਾ ਸਕੱਤਰ ਨਿਯੁਕਤ

