28.4 C
Sacramento
Wednesday, October 4, 2023
spot_img

ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ: 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ 7902 ਅਧਿਆਪਕ ਹੋਣਗੇ ਪੱਕੇ

ਜਲੰਧਰ/ਮਾਨਸਾ, 10 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਾਨਸਾ ਵਿਖੇ ਕੈਬਨਿਟ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੁਹਰ ਲੱਗਾਈ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਦੱਸਿਆ ਕਿ ਪੰਜਾਬ ਕੈਬਨਿਟ ਦੌਰਾਨ ਪੰਜਾਬ ਵਿਚ 14239 ਅਧਿਆਪਕਾਂ ਨੂੰ ਪੱਕੇ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿਚ 7902 ਟੀਚਰ ਉਹ ਹਨ, ਜਿਨ੍ਹਾਂ ਨੇ 10 ਸਾਲ ਜਾਂ ਇਸ ਤੋਂ ਵੱਧ ਨੌਕਰੀ ਕੀਤੀ ਹੈ ਅਤੇ ਉਹ ਅਜੇ ਤੱਕ ਪੱਕੇ ਨਹੀਂ ਹੋਏ ਹਨ। ਇਸ ਦੇ ਇਲਾਵਾ 6337 ਟੀਚਚ ਉਹ ਹਨ, ਜਿਨ੍ਹਾਂ ਨੇ ਸਰਵਿਟ ਗੈਪ ਪਾ ਕੇ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਅਧਿਆਪਕਾਂ ਨੂੰ ਪੱਕੇ ਕਰਨ ਵਿਚ ਕੋਈ ਵੀ ਕਾਨੂੰਨੀ ਅੜਚਨ ਨਹੀਂ ਹੋਵੇਗੀ। ਸਾਰੀਆਂ ਕਾਨੂੰਨੀ ਅੜਚਨਾਂ ਨੂੰ ਦੂਰ ਕਰਕੇ ਹੀ ਅਧਿਅਪਕਾਂ ਨੂੰ ਪੱਕੇ ਕਰਨ ਇਹ ਫ਼ੈਸਲਾ ਕੀਤਾ ਗਿਆ ਹੈ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles