#PUNJAB

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਅਹੁਦਾ ਸੰਭਾਲਿਆ

ਮੁਹਾਲੀ, 16 ਫਰਵਰੀ (ਪੰਜਾਬ ਮੇਲ)- ਪੰਜਾਬ ਦੀ ਆਪ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਨੂੰ ਹਟਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਅੱਜ ਮਨੀਸ਼ਾ ਗੁਲਾਟੀ ਨੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਆਪਣਾ ਉਹ ਫੈਸਲਾ ਵਾਪਸ ਲੈ ਲਿਆ ਸੀ, ਜਿਸ ਰਾਹੀਂ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਮੁਖੀ ਦੇ ਅਹੁਦੇ ਦੀ ਮਿਆਦ ਵਧਾਈ ਗਈ ਸੀ। ਸਰਕਾਰ ਦਾ ਕਹਿਣਾ ਸੀ ਕਿ ਮਨੀਸ਼ਾ ਗੁਲਾਟੀ ਦੇ ਅਹੁਦੇ ਦੀ ਮਿਆਦ ਵਧਾਈ ਨਹੀਂ ਜਾ ਸਕਦੀ ਹੈ। ਪੰਜਾਬ ਸਰਕਾਰ ਖਿਲਾਫ਼ ਮਨੀਸ਼ਾ ਗੁਲਾਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਹੀ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਉੱਚ ਅਦਾਲਤ ਦਖ਼ਲ ਨਾਲ ਕਮਿਸ਼ਨ ਦੀ ਮੁਖੀ ਦਾ ਅਹੁਦਾ ਬਹਾਲ ਹੋ ਗਿਆ ਸੀ। ਅੱਜ ਉਨ੍ਹਾਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਪਹਿਲਾਂ ਵਧੀ ਮਿਆਦ ਮਿਲਦੀ ਰਹੀ ਹੈ। ਇਹ ਉਨ੍ਹਾਂ ਦੇ ਸਨਮਾਨ ਦੀ ਲੜਾਈ ਸੀ, ਕਿਉਂਕਿ ਸਰਕਾਰ ਨੇ ਕਿਹਾ ਸੀ ਕਿ ਚੇਅਰਪਰਸ਼ਨ ਦੇ ਅਹੁਦੇ ਦੀ ਮਿਆਦ ਵਿਚ ਵਾਧਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੀ ਵੀ ਉਡੀਕ ਕਰ ਰਹੀ ਹੈ।

Leave a comment