ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ ਵਿੱਚ ਛਾਪੇਮਾਰੀ

174
Share

ਚੰਡੀਗੜ, 8 ਸਤੰਬਰ (ਪੰਜਾਬ ਮੇਲ)- ਗੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਵਿਸੇਸ ਮੁਹਿੰਮ ਤਹਿਤ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸੇਸ ਟੀਮ ਨੇ ਅੱਜ ਲੁਧਿਆਣਾ ਵਿੱਚ ਅਚਨਚੇਤ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਟੀਮ ਵੱਲੋਂ ਲਾਟਰੀ ਟਿਕਟਾਂ ਵੇਚਣ ਵਾਲੇ ਵੱਖ -ਵੱਖ ਸਟਾਲਾਂ ਦੀ ਚੈਕਿੰਗ ਕੀਤੀ ਗਈ।
ਟੀਮ ਨੇ ਲਾਟਰੀ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਗੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ ਵੇਚਣਾ ਕਾਨੂੰਨੀ ਅਪਰਾਧ ਹੈ ਅਤੇ ਜੇ ਕੋਈ ਇਨਾਂ ਗਤੀਵਿਧੀਆਂ ਵਿੱਚ ਸਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਲਾਟਰੀਜ਼ ਐਕਟ ਤੇ ਇੰਡੀਅਨ ਪੀਨਲ ਕੋਡ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਪਰਾਧਕ ਮਾਮਲਾ ਵੀ ਦਰਜ ਕੀਤਾ ਜਾਵੇਗਾ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਭਵਿੱਖ ਵਿੱਚ ਵੀ  ਅਚਨਚੇਤ ਛਾਪੇਮਾਰੀ ਕੀਤੀ ਜਾਵੇਗੀ ਤਾਂ ਜੋ ਅਸਲੀ ਅਤੇ ਪ੍ਰਮਾਣਿਕ ਲਾਟਰੀਆਂ ਦੀ ਵਿਕਰੀ ਨੂੰ ਯਕੀਨੀ ਬਣਾਇਆ ਜਾ ਸਕੇ।

Share