ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ‘ਹਾਕੀ ਤੇ ਬਾਲ’ ਦਾ ਚੋਣ ਨਿਸ਼ਾਨ ਅਲਾਟ

156
Share

ਚੰਡੀਗੜ੍ਹ, 10 ਜਨਵਰੀ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਅਗਾਮੀ ਚੋਣਾਂ ਲਈ ‘ਹਾਕੀ ਤੇ ਬਾਲ’ ਚੋਣ ਨਿਸ਼ਾਨ ਅਲਾਟ ਕੀਤਾ ਹੈ। ਪੰਜਾਬ ਲੋਕ ਕਾਂਗਰਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਵਿਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਚੋਣ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਹੋਵੇਗਾ।

Share