ਚੰਡੀਗੜ੍ਹ, 21 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੱਜ ਤਾਜ਼ਾ ਐਡਵਾਈਜ਼ਰੀ ਜਾਰੀ ਕਰਕੇ ਵਸਨੀਕਾਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਲਈ ਕਿਹਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਨੇ ਵੀ ਸਮਾਜਿਕ ਇਕੱਠਾਂ ਅਤੇ ਸਕੂਲਾਂ ’ਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਸੀ। ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਵਿਚ ਵੀ ਜਨਤਕ ਥਾਵਾਂ ’ਤੇ ਮਾਸਕ ਪਹਿਨਣ ਨੂੰ ਦੁਬਾਰਾ ਲਾਜ਼ਮੀ ਕੀਤਾ ਗਿਆ ਹੈ ਤੇ ਉਲੰਘਣਾ ਕਰਨ ’ਤੇ 500 ਰੁਪਏ ਦਾ ਜੁਰਮਾਨਾ ਲਗਾਉਣ ਦਾ ਫੈਸਲਾ ਕੀਤਾ ਹੈ।