ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਦੇ ਸਟਾਰ ਪ੍ਰਚਾਰਕਾਂ ’ਚ ਸੋਨੀਆ ਤੇ ਮਨਮੋਹਨ ਸਿੰਘ ਵੀ ਸ਼ਾਮਲ

226
Share

ਚੰਡੀਗੜ੍ਹ, 4 ਫਰਵਰੀ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਉਨ੍ਹਾਂ ਸਟਾਰ ਪ੍ਰਚਾਰਕਾਂ ਵਿਚ ਸ਼ਾਮਲ ਹਨ, ਜੋ ਪੰਜਾਬ ਵਿਚ ਚੋਣ ਪ੍ਰਚਾਰ ਕਰਨਗੇ। ਕਾਂਗਰਸ ਵੱਲੋਂ ਜਾਰੀ ਸੂਚੀ ਵਿਚ ਰਾਹੁਲ ਗਾਂਧੀ, ਪਿ੍ਰਯੰਕਾ ਗਾਂਧੀ ਵਾਡਰਾ, ਹਰੀਸ਼ ਚੌਧਰੀ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਮੀਰਾ ਕੁਮਾਰ, ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਅਜੈ ਮਾਕਨ ਅਤੇ ਭੁਪਿੰਦਰ ਸਿੰਘ ਹੁੱਡਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਆਨੰਦ ਸ਼ਰਮਾ, ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਰਵਨੀਤ ਸਿੰਘ ਬਿੱਟੂ, ਦੀਪੇਂਦਰ ਸਿੰਘ ਹੁੱਡਾ, ਰਣਜੀਤ ਰੰਜਨ, ਐੱਨ. ਡਿਸੂਜ਼ਾ, ਬੀਵੀ ਸ੍ਰੀਨਿਵਾਸ, ਇਮਰਾਨ ਪ੍ਰਤਾਪਗੜ੍ਹੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮਿ੍ਰਤਾ ਧਵਨ, ਰਮਿੰਦਰ ਆਵਲਾ ਅਤੇ ਤੇਜਿੰਦਰ ਸਿੰਘ ਬਿੱਟੂ ਵੀ 30 ਨਾਵਾਂ ਵਿਚ ਸ਼ਾਮਲ ਹਨ।

Share