ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ ਚੋਣ ਜਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 77.76 ਕਰੋੜ ਰੁਪਏ ਦੀਆਂ ਵਸਤਾਂ ਜਬਤ: ਮੁੱਖ ਚੋਣ ਅਧਿਕਾਰੀ ਪੰਜਾਬ

152
Share

ਚੰਡੀਗੜ, 24 ਜਨਵਰੀ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸੂਬੇ ਵਿੱਚ ਆਦਰਸ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 23 ਜਨਵਰੀ, 2022 ਤੱਕ ਜਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 77.76 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 5.63 ਕਰੋੜ ਰੁਪਏ ਦੀ 12.78 ਲੱਖ ਲੀਟਰ ਸਰਾਬ ਜਬਤ ਕੀਤੀ ਹੈ। ਇਸੇ ਤਰਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.76 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.31 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1146 ਵੱਧ ਸੰਵੇਦਨਸੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2574 ਵਿਅਕਤੀਆਂ ਦੀ ਸਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1440 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 299 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਗੈਰ ਜਮਾਨਤੀ ਵਾਰੰਟਾਂ ਦੇ 2373 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 169 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9797 ਨਾਕੇ ਲਾਏ ਗਏ ਹਨ।
ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 370617 ਹਥਿਆਰ ਜਮਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜਬਤ ਕੀਤੇ ਗਏ ਹਨ।

Share