ਪੰਜਾਬ ਵਿਧਾਨ ਸਭਾ ਚੋਣਾਂ 2022: ਚੋਥੇ ਦਿਨ ਦਾਖਲ ਹੋਈਆਂ 317 ਨਾਮਜ਼ਦਗੀਆਂ

134
Share

ਚੰਡੀਗੜ, 30 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸੁੱਕਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ ’ਤੇ ਉਪਲਬਧ ਅੰਕੜਿਆਂ ਅਨੁਸਾਰ ਚੋਥੇ ਦਿਨ ਸੂਬੇ ਵਿੱਚ ਸਿਰਫ 317 ਨਾਮਜ਼ਦਗੀਆਂ ਹੀ ਦਾਖਲ ਹੋਈਆਂ ਹਨ।
ਨਾਮਜ਼ਦਗੀ ਦੇ ਤਿੰਨ ਦਿਨਾਂ ਦੋਰਾਨ 302 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 619 ਹੋ ਗਈ ਹੈ।
ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ’ਨੋਅ ਯੂਅਰ ਕੈਂਡੀਡੇਟ’ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।
ਉਨਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ’ਤੇ ਵੀ ਉਪਲਬਧ ਹੈ।


Share