ਪੰਜਾਬ ਵਿਧਾਨ ਸਭਾ ਚੋਣਾਂ 2022: ਦੂਜੇ ਦਿਨ ਦਾਖ਼ਲ ਹੋਈਆਂ 91 ਨਾਮਜ਼ਦਗੀਆਂ

150
Share

ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ `ਨੋਅ ਯੂਅਰ ਕੈਂਡੀਡੇਟ` ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ
ਚੰਡੀਗੜ੍ਹ, 27 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਦੂਜੇ ਦਿਨ ਸੂਬੇ ਵਿੱਚ ਸਿਰਫ਼ 91 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ।
ਪਹਿਲੇ ਦਿਨ 12 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 103 ਹੋ ਗਈ ਹੈ।
ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।


Share